ਬੁਢਲਾਡਾ 17 ਜੂਨ (ਪੰਕਜ ਸਰਦਾਨਾ  ) ਠੇਕਾ ਆਧਾਰਿਤ ਐਨ ਐਚ ਐਮ ਮੁਲਾਜਮਾਂ ਵੱਲੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ 19 ਜੂਨ ਨੂੰ ਸੰਗਰੂਰ ਵਿਖੇ ਰੋਸ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਐਨ ਐਚ ਐਮ ਇੰਪਲਾਈਜ਼ ਯੂਨੀਅਨ ਬਲਾਕ ਬੁਢਲਾਡਾ ਦੇ ਪ੍ਰਧਾਨ ਰਾਜਵਿੰਦਰ ਕੌਰ ਨੇ ਦੱਸਿਆ ਕਿ ਇਸ ਵਾਰ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਠੇਕਾ ਕਰਮਚਾਰੀਆਂ ਨੂੰ ਬਹੁਤ ਉਮੀਦਾਂ ਹਨ। ਪਰੰਤੂ ਅਜੇ ਤੱਕ ਮਾਨ ਸਰਕਾਰ ਇਹ ਯੂਨੀਅਨ ਦੇ ਵਫਦ ਨਾਲ ਕੋਈ ਗੱਲਬਾਤ ਕਰਨ ਨੂੰ ਤਿਆਰ ਹੀ ਨਹੀਂ ਹੈ। ਜਿਸਦੇ ਰੋਸ ਵਜੋਂ ਨੈਸ਼ਨਲ ਹੈਲਥ ਮਿਸਨ ਦੇ ਕਰਮਚਾਰੀ ਮੁੱਖ ਮੰਤਰੀ ਦੇ ਸਹਿਰ ਸੰਗਰੂਰ ਵਿਖੇ 19 ਜੂਨ ਦਿਨ ਐਤਵਾਰ ਨੂੰ ਰੋਸ ਰੈਲੀ ਕਰਨ ਜਾ ਰਹੇ ਹਨ। ਜੇਕਰ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਦੀ ਮੰਗ ਲਈ ਕੋਈ ਠੋਸ ਕਦਮ ਨਹੀਂ ਚੁੱਕਦੀ ਤਾਂ ਕਰਮਚਾਰੀ ਕਦੇ ਵੀ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਲਾਕ ਦੇ ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਅਧੀਨ 10 ਹਜਾਰ ਦੇ ਕਰੀਬ ਠੇਕਾ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਨਿਗੁਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ। ਸਿਹਤ ਵਿਭਾਗ ਦੇ ਹਰ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਇਨ੍ਹਾਂ ਕਰਮਚਾਰੀਆਂ ਦਾ ਬਹੁਤ ਹੀ ਵੱਡਮੁੱਲਾ ਯੋਗਦਾਨ ਹੈ। ਕੋਵਿਡ 19 ਵਰਗੀ ਭਿਆਨਕ ਮਹਾਂਮਾਰੀ ਨਾਲ ਦਿਨ ਰਾਤ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਇਸ ਮਹਾਂਮਾਰੀ ਤੇ ਵੀ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੋਂਕ ਨਹੀਂ ਮਜਬੂਰੀ ਹੈ,19 ਜੂਨ ਐਤਵਾਰ ਨੂੰ ਸੰਗਰੂਰ ਰੋਸ ਰੈਲੀ ਕਰਨੀ ਜਰੂਰੀ ਹੈ। ਇਸ ਮੋਕੇ ਅਮਨਦੀਪ ਸਿੰਘ, ਜਸਪ੍ਰੀਤ ਸਿੰਘ, ਅਵੀਨਾਸ਼ ਚੁੱਘ, ਡਾਕਟਰ ਮਨਪ੍ਰੀਤ ਕੌਰ, ਸਵਿੰਦਰ ਕੌਰ, ਅਮਨਦੀਪ ਕੌਰ ਸਟਾਫ਼ ਨਰਸ, ਵੀਰਪਾਲ ਕੌਰ ਸਟਾਫ਼ ਨਰਸ, ਅਮਰਜੀਤ ਕੌਰ ਏ ਐਨ ਐਮ ਆਦਿ ਹਾਜਰ ਸਨ।


Post a Comment

Previous Post Next Post