ਬੁਢਲਾਡਾ 15 ਜੂਨ (ਪੰਕਜ ਸਰਦਾਨਾ ) ਇੱਥੋ ਥੋੜੀ ਦੂਰ ਪਿੰਡ ਦਾਤੇਵਾਸ ਵਿਖੇ ਇੱਕ ਤੇਜ ਰਫਤਾਰ ਕਾਰ ਚਾਲਕ ਵੱਲੋਂ ਮੋਟਰ ਸਾਈਕਲ ਵਿੱਚ ਟੱਕਰ ਮਾਰਨ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇੱਕ ਗੱਡੀ ਤੇਜ ਰਫਤਾਰ ਨਾਲ ਆ ਰਹੀ ਸੀ ਕਿ ਮੋਟਰ ਸਾਈਕਲ ਸਵਾਰ ਵਿੱਪਨ ਕੁਮਾਰ ਪੁੱਤਰ ਪਵਨ ਕੁਮਾਰ ਵਾਰਡ ਨੰ. 16 ਬੁਢਲਾਡਾ ਨਾਲ ਸਿੱਧੀ ਟੱਕਰ ਹੋ ਗਈ। ਜੋ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਅਤੇ ਦਮ ਤੋੜ ਗਿਆ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਪੋਸ਼ਟ ਮਾਰਟਮ ਲਈ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤੀ ਹੈ ਅਤੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Post a Comment

Previous Post Next Post