ਬਰੇਟਾ 12 ਜੂਨ (ਪੰਕਜ ਸਰਦਾਨਾ ) ਅਵਾਰਾ ਪਸ਼ੂਆਂ ਦੀ ਫੇਟ ਚ ਆਉਣ ਕਾਰਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇੱਥੋ ਨੇੜਲੇ ਪਿੰਡ ਬੱਖਸ਼ੀਵਾਲਾ ਚ ਲੱਗੇ ਟਾਵਰ ਨਜਦੀਕ ਦਿਹਾੜੀ ਕਰਕੇ ਘਰ ਵਾਪਿਸ ਆ ਰਹੇ ਨਵਦੀਪ ਸਿੰਘ (24) ਪੁੱਤਰ ਨਵਤੇਜ ਸਿੰਘ ਵਾਸੀ ਬਰੇਟਾ ਦੀ ਅਚਾਨਕ ਸੜਕ ਤੇ ਖੜ੍ਹੇ ਅਵਾਰਾ ਪਸ਼ੂਆਂ ਨੇ ਟੱਕਰ ਮਾਰ ਦਿੱਤੀ। ਜਿੱਥੇ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਿਸ ਨੂੰ ਨਜਦੀਕੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰਾਰ ਦਿੱਤਾ। ਪੁਲਿਸ ਦੇ ਸਹਾਇਕ ਥਾਣੇਦਾਰ ਸਲਿੰਦਰ ਸਿੰਘ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਪੋਸ਼ਟ ਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਹੈ।
Post a Comment