ਬੁਢਲਾਡਾ 5 ਜੂਨ (ਪੰਕਜ ਸਰਦਾਨਾ) ਵਾਤਾਵਰਣ ਦਿਵਸ ਦੇ ਮੌਕੇ ਤੇ ਪਿੰਡ ਕਲੀਪੁਰ ਦੇ ਸਰਕਾਰੀ ਸਕੂਲ ਵਿਖੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਛਾਂਦਾਰ ਪੌਦੇ ਲਗਾਏ ਗਏ। ਇਸ ਮੌਕੇ ਸਕੂਲ ਪ੍ਰਿੰਸੀਪਲ ਸੁਨੀਲ ਸਿੰਗਲਾ ਨੇ ਕਿਹਾ ਕਿ ਕੁਦਰਤ ਦੀ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਅਤੇ ਧਰਤੀ ਦੀ ਸ਼ੁਧਤਾ ਅਤੇ ਸਾਂਭ ਸੰਭਾਲ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਮਨੁੱਖ ਬੀਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ। ਅਸੀਂ ਆਪਣੇ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਿਤ ਅਤੇ ਹੋਰ ਵਿਗਾੜਾ ਤੋਂ ਬਚਾਅ ਸਕਦੇ ਹਾਂ। ਉਨ੍ਹਾਂ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਅੱਜ ਮਨੁੱਖ ਨੇ ਇਸ ਕਦਰ ਪਾਣੀ, ਹਵਾ ਅਤੇ ਧਰਤੀ ਤੇ ਪ੍ਰਦੂਸ਼ਣ ਫੈਲਾ ਦਿੱਤਾ ਹੈ ਕਿ ਨਿੱਤ ਨਵੀਆਂ ਬੀਮਾਰੀਆਂ ਮਨੁੱਖ ਸਮੇਤ ਹਰ ਜੀਵ ਜੰਤੂ ਤੇ ਭਾਰੂ ਪੈ ਰਹੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸਦੇ ਬਚਾਅ ਲਈ ਮਾਪੇ ਅਤੇ ਲੋਕਾਂ ਨੂੰ ਜਾਗਰੂਕ ਕਰਨ। ਅੱਜ ਵਾਤਾਵਰਣ ਬਹੁਤ ਪ੍ਰਦੂਸ਼ਿਤ ਹੋ ਚੁੱਕਾ ਹੈ ਸਾਨੂੰ ਚੰਗੇ ਵਾਤਾਵਰਣ ਨੂੰ ਬਣਾਉਣ ਲਈ ਪੌਦੇ ਲਗਾਉਣੇ ਚਾਹੀਦੇ ਹਨ ਇਹ ਮਨੁੱਖੀ ਜੀਵਨ ਲਈ ਵਰਦਾਨ ਹਨ। ਇਨ੍ਹਾਂ ਤੋਂ ਹੀ ਮਨੁੱਖ ਆਕਸ਼ੀਜਨ ਪ੍ਰਾਪਤ ਕਰਦਾ ਹੈ ਇਹ ਸਾਡੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਂਦੇ ਹਨ। ਸਾਨੂੰ ਕੁਦਰਤ ਦੇ ਇਸ ਤੋਹਫੇ ਦੀ ਸੰਭਾਲ ਕਰਨੀ ਚਾਹੀਦੀ ਹੈ। ਜੀਵਨ ਵਿੱਚ ਪੌਦੇ ਲਗਾ ਕੇ ਵਾਤਾਵਰਣ ਪ੍ਰਤੀ ਆਪਣੇ ਕਰਤੱਵ ਨੂੰ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ਰਾਜਪਾਲ ਸਿੰਘ ਪੀ.ਟੀ.ਆਈ., ਵੀਰਪਾਲ ਰਾਣੀ, ਆਦਰਸ਼ ਬਾਲਾ, ਹੇਮ ਲਤਾ, ਚੰਦਨ ਕੁਮਾਰ, ਕਪਿਲ ਕੁਮਾਰ ਤੋਂ ਇਲਾਵਾ ਵਿਦਿਆਰਥੀ ਹਾਜਰ ਸਨ। 

Post a Comment

Previous Post Next Post