8, 9 ਅਤੇ 10 ਜੂਨ ਨੂੰ ਚੱਕਾ ਜਾਮ।
ਬੁਢਲਾਡਾ 6 ਜੂਨ (ਪੰਕਜ ਸਰਦਾਨਾ ) ਪੰਜਾਬ ਰੋਡਵੇਜ਼ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋ ਸਾਰੇ ਡਿੱਪੂਆਂ ਦੇ ਗੇਟਾ ਤੇ ਗੇਟ ਰੈਲੀਆਂ ਕਰਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਇਸ ਮੌਕੇ ਤੇ ਬੋਲਦਿਆਂ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਪਿਛਲੇ ਇੱਕ ਮਹੀਨੇ ਤੋਂ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜਣ ਸਮੇਤ ਵੱਖ ਵੱਖ ਪ੍ਰੋਗਰਾਮ ਕੀਤੇ ਗਏ ਅਤੇ ਉਹ ਪ੍ਰੋਗਰਾਮਾਂ ਵਿੱਚ ਇੱਕ ਮੀਟਿੰਗ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਜਿਸ ਵਿੱਚ ਯੂਨੀਅਨ ਨੇ ਆਪਣੀਆਂ ਮੰਗਾਂ ਤੇ ਚਰਚਾ ਕੀਤੀ ਪ੍ਰੰਤੂ ਅਧਿਕਾਰੀਆਂ ਵਲੋਂ ਮੰਗਾ ਨੂੰ ਟਾਲਵੱਟੂ ਨਜ਼ਰੀਏ ਨਾਲ ਦੇਖਿਆ ਗਿਆ ਪ੍ਰੰਤੂ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਦੀ ਮੰਗ ਤੇ ਅਧਿਕਾਰੀਆਂ ਅਤੇ ਮੰਗ ਪੱਤਰ ਲੈਣ ਸਮੇ ਵਿਧਾਇਕਾਂ ਨੇ ਮੀਟਿੰਗ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਹੁਣ ਤੱਕ ਕੋਈ ਮੀਟਿੰਗ ਨਹੀਂ ਕਰਵਾਈ ਗਈ ਜਿਸ ਕਾਰਨ ਯੂਨੀਅਨ ਆਪਣੇ ਦਿੱਤੇ ਗਏ ਨੋਟਿਸ ਅਨੁਸਾਰ ਪ੍ਰੋਗਰਾਮਾਂ ਨੂੰ ਕਰਨ ਲਈ ਮਜਬੂਰ ਹੈ। ਇਸ ਮੋਕੇ ਤੇ ਬੋਲਦਿਆਂ ਸੈਕਟਰੀ ਜਸਵਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ਵੱਲੋਂ 8 ਤੋਂ 10 ਜੂਨ ਤੱਕ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਵਿੱਚ ਆਮ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਗਈ। ਇਸ ਮੌਕੇ ਦੀਪਕਪਾਲ ਸਿੰਘ , ਗਰਜਾ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਸਹਾਇਕ ਸੈਕਟਰੀ ਜਸਵਿੰਦਰ ਸਿੰਘ ਨੇ ਕਿਹਾ ਕਿ 9 ਜੂਨ ਨੂੰ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ ਇੱਸ ਹੜਤਾਲ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੀ ਹੋਵੇਗੀ ।
Post a Comment