ਬੁਢਲਾਡਾ 6 ਜੂਨ (ਪੰਕਜ ਸਰਦਾਨਾ) ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਦਾ ਪੱਧਰ ਉੱਚਾ ਚੁੱਕਣ ਲਈ ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕ੍ਰਮ ਤਹਿਤ ਮਾਹਵਾਰੀ ਸਫਾਈ ਜਾਗWਕਤਾ ਸੈਮੀਨਾਰ ਦਾ ਆਯੋਜਨ ਸਰਕਾਰੀ ਕੈਪਟਨ ਕੇ.ਕੇ. ਗੌੜ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕੀਤਾ ਗਿਆ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਮੁਕੇਸ਼ ਸਿੰਗਲਾ ਨੇ ਇਸ ਅਭਿਆਨ ਤਹਿਤ ਸਿਹਤ ਵਿਭਾਗ ਦੀ ਪੂਰੀ ਟੀਮ ਦਾ ਸੁਆਗਤ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਤੇ ਸਿਹਤ ਵਿਭਾਗ ਦੇ ਅਧਿਕਾਰੀ ਡਾ ਬਬਲੂ ਜੇਠੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਹਵਾਰੀ ਸਫਾਈ ਜਾਗਰੁਕਤਾ ਸੈਮੀਨਾਰ ਦਾ ਮਕਸਦ ਔਰਤਾਂ ਨੂੰ ਮਾਹਵਾਰੀ ਦੌਰਾਨ ਸਫਾਈ ਦੇ ਮਹੱਤਵ ਨੂੰ ਸਮਝਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮਾਨਸਿਕਤਾ ਨੂੰ ਬਦਲਿਆ ਜਾਵੇ ਅਤੇ ਸਮਝਾਇਆ ਜਾਵੇ ਕਿ ਮਾਹਵਾਰੀ ਕੋਈ ਅਪਰਾਧ ਨਹੀਂ ਹੈ, ਸਗੋਂ ਇਹ ਇਕ ਆਮ ਸਰੀਰਕ ਪ੍ਰਕਿਰਿਆ ਹੈ। ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿਣ ਵਾਲੀਆਂ ਲੱਖਾਂ ਔਰਤਾਂ ਮੈਨਸਟੂਰਅਲ ਹਾਈਜੀਨ ਹੈਲਥ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਤੋਂ ਅਜੇ ਵੀ ਅਣਜਾਣ ਹਨ ਅਤੇ ਉਨਾਂ ਨੂੰ ਇਹ ਵੀ ਨਹੀਂ ਪਤਾ ਕਿ ਉਨਾਂ ਦੀ ਮਾਮੂਲੀ ਜਿਹੀ ਲਾਪਰਵਾਹੀ ਉਨਾਂ ਲਈ ਹੈਪੇਟਾਈਟਸ ਬੀ, ਸਰਵਾਈਕਲ ਕੈਂਸਰ, ਯੋਨੀ ਦੀ ਲਾਗ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ। ਇਸ ਦਾ ਅਸਰ ਨਾ ਸਿਰਫ ਔਰਤਾਂ ਨੂੰ ਸਰੀਰਕ ਤੌਰ ਤੇ ਸਗੋਂ ਮਾਨਸਿਕ ਤੌਰ ਤੇ ਵੀ ਲੰਬੀ ਉਮਰ ਤਕ ਪ੍ਰਭਾਵਿਤ ਕਰ ਸਕਦਾ ਹੈ। ਇਸ ਮੌਕੇ ਪਰਮਜੀਤ ਕੌਰ ਸਿਹਤ ਸੁਪਰਵਾਈਜਰ ਨੇ ਦੱਸਿਆ ਕਿ ਨੌਜਵਾਨ ਲੜਕੀਆਂ ਅਤੇ ਔਰਤਾਂ ਨੂੰ ਮਾਹਵਾਰੀ ਦੌਰਾਨ ਸਫਾਈ ਦਾ ਧਿਆਨ ਰੱਖਣ ਲਈ ਲੋੜੀਂਦੀ ਜਾਣਕਾਰੀ ਹੋਣਾ ਜਰੂਰੀ ਹੈ ਤਾਂ ਜੋ ਉਹ ਅਣਜਾਣੇ ਵਿਚ ਕਿਸੇ ਵੀ ਮਾਰੂ ਬਿਮਾਰੀ ਦਾ ਸ਼ਿਕਾਰ ਨਾ ਹੋ ਜਾਣ। ਦਰਅਸਲ, ਸਮਾਜ ਵਿਚ ਅਜੇ ਵੀ ਬਹੁਤ ਔਰਤਾਂ ਇਸ ਤੇ ਖੁੱਲ੍ਹ ਕੇ ਗੱਲ ਨਹੀਂ ਕਰ ਪਾਉਂਦੀਆਂ ਕਿ ਪੀਰੀਅਡਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ । ਉਨਾਂ ਵੱਲੋਂ ਮਾਹਵਾਰੀ ਚੱਕਰ ਨੂੰ ਵਿਸਥਾਰ ਪੂਰਵਕ ਦੱਸਣ ਦੇ ਨਾਲ—ਨਾਲ ਵਰਤੋਂ ਹੋਏ ਸੈਨਟਰੀ ਨੈਪਕਿਨ ਦਾ ਨਿਪਟਾਰਾ ਕਰਨ ਦਾ ਤਰੀਕਾ ਵੀ ਦੱਸਿਆ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥਣਾਂ ਹਾਜਰ ਸਨ।
Post a Comment