ਬੋਹਾ 10 ਜੂਨ (ਪੰਕਜ ਸਰਦਾਨਾ ) ਸਥਾਨਕ ਗਾਮੀ ਵਾਲਾ ਰੋਡ ਤੇ ਇੱਕ ਨੌਜਵਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜੀਵਨ ਕੁਮਾਰ (22) ਪੁੱਤਰ ਸਤਪਾਲ ਵਾਸੀ ਪਿੰਡ ਕੋਟਫੱਤਾ ਹਾਲਅਬਾਦ ਬੁਢਲਾਡਾ ਦਾ ਮੋਬਾਇਲ ਜੇਬ ਚੋ ਡਿੱਗ ਪਿਆ। ਡਿੱਗੇ ਮੋਬਾਇਲ ਨੂੰ ਚੁੱਕਣ ਲੱਗਿਆ ਤਾਂ ਪਿਛੋ ਆ ਰਹੇ ਟਰੈਕਟਰ ਨਾਲ ਟਕਰਾ ਗਿਆ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਹਸਪਤਾਲ ਲਿਜਾਉਣ ਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰਾਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸ਼ਟ ਮਾਰਟਮ ਲਈ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।
Post a Comment