ਬੁਢਲਾਡਾ 6 ਜੂਨ (ਪੰਕਜ ਸਰਦਾਨਾ) ਸ਼ਹਿਰ ਦੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਵਾਟਰ ਵਰਕਸ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਦੇਣ ਕਾਰਨ ਲੋਕ ਬੂੰਦ ਬੂੰਦ ਪਾਣੀ ਨੂੰ ਤਰਸ ਰਹੇ ਹਨ। ਜਿਸ ਕਾਰਨ ਸ਼ਹਿਰ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਮਾਜ ਸੇਵੀ ਕੇਵਲ ਪ੍ਰਧਾਨ ਮਲਕੋ ਵਾਲੇ ਦੀ ਅਗਵਾਈ ਹੇਠ ਸ਼ਹਿਰ ਦੇ ਲੋਕਾਂ ਨੇ ਵਾਟਰ ਵਰਕਸ ਦੇ ਅੰਦਰ ਜਾ ਕੇ ਜਿੱਥੇ ਵਾਟਰ ਵਰਕਸ ਅਤੇ ਸੀਵਰੇਜ ਵਿਭਾਗ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਬੋਲਦਿਆਂ ਭੂਸ਼ਣ ਕੁਮਾਰ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਪਲਾਈ ਨਾ ਆਉਣ ਕਾਰਨ ਸ਼ਹਿਰ ਦੇ ਅੱਧੇ ਹਿੱਸੇ ਲੋਕ ਪਾਣੀ ਦੀ ਬੂੰਦ ਬੂੰਦ ਨੂੰ ਤਰਸ ਰਹੇ ਹਨ। ਕਿਉਂਕਿ ਅਮੀਰ ਲੋਕਾਂ ਨੇ ਤਾਂ ਸਮਰਸੀਬਲ ਪੰਪਾਂ ਰਾਹੀਂ ਆਪਣੀ ਪਾਣੀ ਦੀ ਲੋੜ ਨੂੰ ਪੂਰਾ ਕਰ ਰਹੇ ਹਨ ਪਰ ਮੱਧਵਰਗੀ ਲੋਕ ਜੋ ਵਾਟਰ ਸਪਲਾਈ ਤੇ ਹੀ ਨਿਰਭਰ ਸਨ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਤੇ ਚੰਦਰ ਪ੍ਰਕਾਸ਼ ਨੇ ਪ੍ਰਸ਼ਾਸ਼ਨ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਹ ਪਾਣੀ ਦੀ ਕਿਲਤ ਨੂੰ ਪੂਰਾ ਕਰਨ ਲਈ ਪਾਣੀ ਦੀਆਂ ਟੈਂਕੀਆਂ ਵਾਲੇ ਕੈਂਟਰ ਭੇਜਨ ਦਾ ਪ੍ਰਬੰਧ ਕਰਨ। ਇਸ ਮੌਕੇ ਤੇ ਸ਼ਹਿਰੀਆਂ ਦਾ ਇੱਕ ਵਫਦ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਮਿਲਿਆ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਸੰਬੰਧੀ ਜਾਣੂ ਕਰਵਾਇਆ ਗਿਆ। ਉਨ੍ਹਾਂ ਸ਼ਹਿਰੀਆਂ ਨੂੰ ਭਰੋਸਾ ਦਿੱਤਾ ਕਿ ਇਸ ਸਮੱਸਿਆ ਸੰਬੰਧੀ ਫੌਰੀ ਤੌਰ ਤੇ ਪਾਣੀ ਦਾ ਪ੍ਰਬੰਧ ਕਰਨ ਲਈ ਉਚਿਤ ਉਪਰਾਲਾ ਕਰਨਗੇ। ਇਸ ਮੌਕੇ ਤੇ ਵਫਦ ਵਿੱਚ ਵਿਪਿਨ ਗੋਇਲ, ਪ੍ਰੇਮ ਚੰਦ ਪ੍ਰਭ ਦਿਆਲ, ਸੱਜਣ ਕੁਮਾਰ, ਮਾਂਗੇ ਰਾਮ, ਚੰਦਰ ਭਾਨ ਆਦਿ ਹਾਜਰ ਸਨ। 

Post a Comment

Previous Post Next Post