ਬੁਢਲਾਡਾ 16 ਜੁਲਾਈ (ਪੰਕਜ ) ਇੱਥੋ ਥੋੜੀ ਦੂਰ ਪਿੰਡ ਬੱਛੋਆਣਾ ਵਿਖੇ ਕਿਸਾਨ ਵੱਲੋਂ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਕਾਰਨ ਖੜ੍ਹੀ ਨਰਮੇ ਦੀ ਫਸਲ ਨੂੰ ਵਾਹੁਣ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਿਸਾਨ ਅਮਰੀਕ ਸਿੰਘ ਪੁੱਤਰ ਭਾਣਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 11 ਕਨਾਲਾ ਚ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਨੇ ਬੁਰੀ ਤਰ੍ਹਾਂ ਹਮਲਾ ਕਰ ਦਿੱਤਾ ਹੈ। ਜਿਸ ਕਾਰਨ ਫਸਲ ਦਾ ਨੁਕਸਾਨ ਹੋਣਾ ਸ਼ੁਰੂ ਹੋ ਗਿਆ ਹੈ ਦੇ ਮੱਦੇਨਜਰ ਉਸਨੂੰ ਵਾਹੁਣ ਲਈ ਮਜਬੂਰ ਹੋਣਾ ਪਿਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਕਿਹਾ ਕਿ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਸੰਬੰਧੀ ਖੇਤੀ ਮਾਹਿਰਾਂ ਵੱਲੋਂ ਜੇਕਰ ਅਗਾਓ ਕਿਸਾਨਾਂ ਨੂੰ ਸੂਚਿਤ ਕੀਤਾ ਹੁੰਦਾ ਤਾਂ ਸ਼ਾਇਦ ਇਸ ਦਾ ਉਪਰਾਲਾ ਕੀਤਾ ਜਾ ਸਕਦਾ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਗਰਦਾਵਰੀ ਰਾਹੀਂ ਕਿਸਾਨਾਂ ਨੂੰ 60 ਹਜਾਰ ਦੇ ਹਿਸਾਬ ਨਾਲ ਮੁਆਵਜਾ ਦੇਣ ਦੀ ਮੰਗ ਕੀਤੀ। ਇਸ ਸੰਬੰਧੀ ਖੇਤੀਬਾੜੀ ਵਿਕਾਸ ਅਫਸਰ ਡਾ. ਸਿਕੰਦਰ ਸਿੰਘ ਦਾ ਕਹਿਣਾ ਹੈ ਕਿ ਗੁਲਾਬੀ ਸੁੰਡੀ ਦਾ ਹਮਲਾ ਆਰਥਿਕ ਕਗਾਰ ਤੇ ਨਾ ਹੋਣ ਕਾਰਨ ਫਸਲ ਦੀ ਖਰਾਬੀ ਦਾ ਕੋਈ ਵੀ ਮਾਮਲਾ ਧਿਆਨ ਵਿੱਚ ਨਹੀਂ ਆਇਆ। ਚਿੱਟੀ ਮੱਖੀ ਦਾ ਹਮਲਾ ਜਰੂਰ ਹੈ ਪ੍ਰੰਤੂ ਬਾਰਿਸ਼ ਕਾਰਨ ਉਸਦਾ ਅਸਰ ਵੀ ਘੱਟ ਚੁੱਕਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਸੰਬੰਧੀ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ। 


Post a Comment

Previous Post Next Post