ਮਾਨਸਾ, 10 ਅਗਸਤ (ਸਰਦਾਨਾ) 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਜ਼ਿਲ੍ਹਾ ਮਾਨਸਾ ਦੇ ਸਾਰੇ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

Post a Comment

Previous Post Next Post