ਬਰੇਟਾ 30 ਅਗਸਤ (ਬਾਂਸਲ) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 8 ਸਤੰਬਰ ਤਕ ਅੱਖਾਂ ਦਾਨ ਕਰਨ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਜ਼ਿਲਾ ਪ੍ਰਸ਼ਾਸਨ ਦੀ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਆਸਰਾ ਫਾਊਂਡੇਸ਼ਨ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਉੱਤੇ ਦੂਰੋਂ ਦੂਰੋਂ ਆਏ ਹੋਏ ਬਜੁਰਗਾਂ ਅਤੇ ਇਲਾਕਾ ਨਿਵਾਸੀਆਂ ਨੂੰ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਇਸ ਸਮੇਤ ਆਸਰਾ ਫਾਊਂਡੇਸ਼ਨ ਦੀ ਸਾਰੀ ਟੀਮ ਵੱਲੋਂ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਕੀਤਾ ਗਿਆ ਅਤੇ ਜਿਲਾ ਪ੍ਰਸਾਸ਼ਨ ਵੱਲੋਂ ਚਲਾਈ ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਕਿਹਾ ਕਿ ਸਾਡੇ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਜਾਗਰੂਕ ਕੀਤਾ ਜਾਵੇਗਾ ਜ਼ਿਕਰਯੋਗ ਹੈ ਕਿ ਫਾਉਂਡੇਸ਼ਨ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਅੱਖਾਂ ਦਾਨ ਕਰਵਾਈਆਂ ਜਾ ਰਹੀਆਂ ਹਨ ਜਿਸ ਦਾ ਕਿ ਲੋਕਾਂ ਵੱਲੋਂ ਬਹੁਤ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਇਸ ਸਮੇਂ ਪ੍ਰਧਾਨ ਡਾ ਗਿਆਨ ਚੰਦ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਦਾ ਪ੍ਰਣ ਕਰਵਾਇਆ ਗਿਆ।
ਫੋਟੋ : ਬਰੇਟਾ — ਅੱਖਾਂ ਦਾਨ ਕਰਨ ਦਾ ਪ੍ਰਣ ਲੈਦੇ ਹੋਏ ਲੋਕ
Post a Comment