ਬੁਢਲਾਡਾ 31 ਜੁਲਾਈ (ਮਹਿਤਾ/ਪੰਕਜ) ਸਥਾਨਕ ਵਾਰਡ ਨੰ. 17 ਅੰਦਰ ਭਾਰੀ ਬਾਰਿਸ਼ ਕਾਰਨ ਇੱਕ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਕਾਫੀ ਨੁਕਸਾਨ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਗਰੂਪ ਸਿੰਘ ਪੁੱਤਰ ਸੁਖਦੇਵ ਸਿੰਘ, ਜੀਵਨ ਕਲੋਨੀ ਦੇ ਅੱਜ ਸਵੇਰੇ ਭਾਰੀ ਬਾਰਿਸ਼ ਕਾਰਨ ਘਰ ਦੀ ਛੱਤ ਅਤੇ ਦੀਵਾਰਾਂ ਵੀ ਡਿੱਗ ਪਈਆਂ। ਜਿਸ ਕਾਰਨ ਕਾਫੀ ਨੁਕਸਾਨ ਹੋ ਗਿਆ। ਇਸ ਘਟਨਾ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬੱਚਤ ਰਹੀ। ਘਟਨਾ ਦਾ ਜਾਇਜਾਂ ਲੈਣ ਲਈ ਹਲਕਾ ਵਿਧਾਇਕ ਬੁੱਧ ਰਾਮ ਦੀ ਟੀਮ ਪਹੁੰਚੀ। ਜਿਨ੍ਹਾ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਤੇ ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਦੀਪ ਸੋਨੀ ਆਦਿ ਹਾਜਰ ਸਨ। ਇਸ ਮੌਕੇ ਕੌਂਸਲਰ ਪ੍ਰੇਮ ਗਰਗ, ਟਿੰਕੂ ਪੰਜਾਬ, ਅਨੂਪ ਕੁਮਾਰ ਨੇ ਸਰਕਾਰ ਤੋਂ ਪੀੜ੍ਹਤ ਪਰਿਵਾਰ ਲਈ ਮੁਆਵਜੇ ਦੀ ਮੰਗ ਕੀਤੀ।   


Post a Comment

Previous Post Next Post