ਬੁਢਲਾਡਾ 31 ਜੁਲਾਈ (ਮਹਿਤਾ/ਸਰਦਾਨਾ) ਤਿੰਨੇ ਖੇਤੀ ਅੰਦੋਲਨ ਖਿਲਾਫ ਚੱਲੇ ਦਿੱਲੀ ਵਿਖੇ ਇੱਕ ਸਾਲ ਲਗਾਤਾਰ ਕਿਸਾਨਾਂ ਵੱਲੋਂ ਸੰਘਰਸ਼ ਕਰਨ ਉਪਰੰਤ ਕੇਂਦਰ ਸਰਕਾਰ ਨਾਲ ਇੱਕ ਸਮਝੌਤਾ ਕੀਤਾ ਗਿਆ ਸੀ ਉਸ ਵਿੱਚ ਐਮ.ਐਸ.ਪੀ. ਅਤੇ ਹੋਰ ਮੰਗਾਂ ਨੂੰ ਜਲਦ ਪੂਰੀਆਂ ਕਰਨ ਦਾ ਸਮਝੌਤਾ ਕੀਤਾ ਗਿਆ ਹੈ। ਜੋ ਮੰਗਾਂ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਲਾਗੂ ਨਾ ਹੋਣ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਜਿਲ੍ਹਾ ਪੱਧਰੀ ਪ੍ਰੋਗਰਾਮ ਤਹਿਤ ਅੱਜ ਰੇਲਵੇ ਲਾਇਨਾਂ ਤੇ ਧਰਨਾ ਦਿੱਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨ ਆਗੂ ਅਤੇ ਬੀਬੀਆਂ ਨੇ ਸਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਜੱਥੇਬੰਦੀ ਦੇ ਜਿਲ੍ਹਾਂ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੀ ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਉਣ, ਕਿਸਾਨੀ ਸੰਘਰਸ਼ ਦੌਰਾਨ ਪਾਏ ਕੇਸਾਂ ਨੂੰ ਹਟਾਉਣ ਅਤੇ ਸੰਘਰਸ਼ ਦੌਰਾਨ ਸ਼ਹੀਦਾਂ ਨੂੰ ਆਰਥਿਕ ਸਹਾਇਤਾ ਅਤੇ ਲਖਮੀਰ ਪੁਰ ਦੇ ਦੋਸ਼ੀਆਂ ਨੂੰ ਸਜਾ ਦੇਣ ਆਦਿ ਲਈ ਵਾਅਦਾ ਕੀਤਾ ਗਿਆ ਸੀ। ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ ਜਿਸ ਦੇ ਵਿਰੋਧ ਚ ਅੱਜ ਪੂਰੇ ਦੇਸ਼ ਵਿੱਚ ਸਯੁੰਕਤ ਕਿਸਾਨ ਮੋਰਚੇ ਵੱਲੋਂ ਰੇਲਵੇ ਦਾ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਸੀ। ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਅੱਜ ਦਾ ਰੇਲ ਰੋਕੋ ਮੋਰਚਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਮੰਗਾਂ ਨੂੰ ਲਾਗ¨ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹਿਣਗੇ। ਇਸ ਮੌਕੇ ਸ਼ਹੀਦ ਉੱਧਮ ਸਿੰਘ ਨੂੰ ਸ਼ਰਧਾਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਪੁਖਤਾ ਇੰਤਜਾਮ ਕੀਤਾ ਗਿਆ ਸੀ।            


Post a Comment

Previous Post Next Post