166 ਕੇਸਾਂ ਦਾ ਮੌਕੇ ਤੇ ਨਿਪਟਾਰਾ, 2 ਕਰੌੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ਬੁਢਲਾਡਾ 13 ਅਗਸਤ (ਸਰਦਾਨਾ) ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਥਾਨਕ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਚ ਸਬ ਡਵੀਜ਼ਨ ਜੁਡੀਸ਼ੀਅਲ ਮੈਜਿਸਟ੍ਰੇਟ ਸਾਹਿਬ ਪੰਕਜ ਵਰਮਾ ਅਤੇ ਜੁਡੀਸ਼ੀਅਲ ਮੈਜਿਸਟ੍ਰੇਟ ਅਮਰਜੀਤ ਸਿੰਘ ਵੱਲੋਂ 585 ਕੇਸਾਂ ਦੀ ਸੁਣਵਾਈ ਕਰਦਿਆਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ। ਜਿਸ ਵਿੱਚ 68O98(166) ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ 2,29,06461 (2 ਕਰੌੜ 29 ਲੱਖ 06 ਹਜਾਰ 461) Wਪਏ ਦੇ ਅਵਾਰਡ ਪਾਸ ਕੀਤੇ ਗਏ। ਲੋਕ ਅਦਾਲਤ ਦੇ ਜੱਜ ਸਾਹਿਬ ਪੰਕਜ਼ ਵਰਮਾ ਨੇ ਕਿਹਾ ਕਿ ਲੋਕ ਅਦਾਲਤ ਰਾਹੀ ਨਿਬੇੜੇ ਕੇਸਾਂ ਨਾਲ ਲੋਕਾਂ ਵਿਚ ਭਾਈਚਾਰਕ ਸਾਂਝ ਵਧਦੀ ਹੈ ਅਤੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਵੱਧ ਤੋਂ ਵੱਧ ਲੋਕਾਂ ਨੂੰ ਲੋਕ ਅਦਾਲਤਾਂ ਦਾ ਫਾਇਦਾ ਲੈਣਾ ਚਾਹੀਦਾ ਹੈ।
ਫੋਟੋ : ਬੁਢਲਾਡਾ — ਲੋਕ ਅਦਾਲਤ ਵਿੱਚ ਕੇਸਾਂ ਦਾ ਨਿਪਟਾਰਾ ਕਰਦੇ ਹੋਏ ਜੱਜ ਸਾਹਿਬਾਨ।

Post a Comment

Previous Post Next Post