ਬੁਢਲਾਡਾ 1 ਜੁਲਾਈ (ਪੰਕਜ ਸਰਦਾਨਾ ) ਨਸ਼ਿਆ ਖਿਲਾਫ ਸ਼ੁਰੂ ਕੀਤੀ ਮੁਹਿੰਮ ਅਧੀਨ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਗੁਪਤ ਸੂਚਨਾ ਦੇ ਆਧਾਰ ਤੇ ਪੁਲ ਡਰੇਨ ਸੇਰਖਾਂ ਵਾਲਾ ਰੋਡ ਬੋਹਾ ਤੋਂ ਇੱਕ ਸ਼ੱਕੀ ਵਿਅਕਤੀ ਤੋਂ ਵੱਡੀ ਤਦਾਦ ਵਿੱਚ ਹੀਰੋਇਨ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ। ਡੀ.ਐਸ.ਪੀ. ਬੁਢਲਾਡਾ ਸੁਖਅੰਮ੍ਰਿਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਮਾਨਸਾ ਗੌਰਵ ਤੁਰਾ ਦੇ ਦਿਸ਼ਾ ਨਿਰਦੇਸ਼ ਹੇਠ 7 ਮੁਕਦਮੇ ਐਨ.ਡੀ.ਪੀ.ਸੀ. ਐਕਟ ਅਤੇ 4 ਐਕਸਾਈਜ ਐਕਟ ਦੇ ਮੁਕੱਦਮੇ ਦਰਜ ਕਰਕੇ 13 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਕੋਲੋ 200 ਗ੍ਰਾਮ ਸਮੈਕ, 450 ਕਿਲੋ ਲਾਹਨ, ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਇਸੇ ਕੜੀ ਵਜੋਂ ਬੋਹਾ ਪੁਲਿਸ ਦੇ ਐਸ.ਐਚ.ਓ. ਦਲਜੀਤ ਸਿੰਘ ਦੀ ਹਦਾਇਤ ਤੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਪੁਲ ਡਰੇਨ ਸੇਰਖਾਂ ਵਾਲਾ ਰੋਡ ਬੋਹਾ ਤੋਂ ਸ਼ੱਕੀ ਹਾਲਤ ਵਿੱਚ ਘੁੰਮਦੇ ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਜਗਜੀਤ ਸਿੰਘ ਵਾਸੀ ਖੜਕਸਿੰਘ ਵਾਲਾ ਨੂੰ ਕਾਬੂ ਕਰਕੇ ਉਸ ਪਾਸੋ 120 ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ ਹੈ। ਜਿਸ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਫੋਟੋ : ਬੁਢਲਾਡਾ—ਬਰਾਮਦ ਹੀਰੋਇਨ ਅਤੇ ਮੁਲਜਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਪੁਲਿਸ ਪਾਰਟੀ ਨਾਲ।
Post a Comment