ਬੁਢਲਾਡਾ 15 ਜੁਲਾਈ (ਪੰਕਜ ਸਰਦਾਨਾ) ਭਾਰੀ ਬਾਰਿਸ਼ ਕਾਰਨ ਵਿਧਵਾ ਔਰਤ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਭਾਰੀ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਕੁਲਾਣਾ ਵਿਖੇ ਵਿਧਵਾ ਕਰਮਜੀਤ ਕੌਰ ਦਾ ਅੱਜ ਭਾਰੀ ਬਾਰਿਸ਼ ਤੋਂ ਬਾਅਦ ਘਰ ਦੀ ਛੱਤ ਡਿੱਗ ਗਈ। ਛੱਤ ਡਿੱਗਣ ਕਾਰਨ ਘਰ ਦਾ ਘਰੈਲੂ ਸਮਾਨ ਪੱਖਾ, ਫਰਿਜ, ਟੀ.ਵੀ. ਆਦਿ ਦਾ ਕਰੀਬ 50 ਹਜਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ ਕੁਲਾਣਾ ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਪੀੜ੍ਹਤ ਵਿਧਵਾ ਔਰਤ ਨੂੰ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ।
Post a Comment