ਬੁਢਲਾਡਾ 11 ਜੁਲਾਈ (ਪੰਕਜ ਸਰਦਾਨਾ) ਪੰਜਾਬ ਰੋਡਵੇਜ਼ ਪਨਬੱਸ—ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਬੁਢਲਾਡਾ ਡਿੱਪੂ ਦੇ ਗੇਟ ਤੇ ਭਰਵੀਂ ਗੇਟ ਰੈਲੀ ਕੀਤੀ ਗਈ। ਇਸ ਮੌਕੇ ਤੇ ਬੋਲਦਿਆਂ ਸੂਬਾ ਪ੍ਰਧਾਨ ਗੁਰਸੇਵਕ ਹੈਪੀ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਮੌਜੂਦਾ ਟਰਾਂਸਪੋਰਟ ਮੰਤਰੀ ਪੰਜਾਬ ਨੇ ਧਰਨੇ ਵਿੱਚ ਸ਼ਾਮਿਲ ਹੋ ਕੇ ਕੀਤਾ ਸੀ ਮੋਜੂਦਾ ਸਰਕਾਰ ਸਮੇਂ ਪਿਛਲੇ ਦਿਨੀਂ ਰੱਖੀ ਹੜਤਾਲ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਇੱਕ ਹਫ਼ਤੇ ਵਿੱਚ ਕਰਾਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਭਰੋਸੇ ਤੇ ਅੱਗੇ ਪਾ ਦਿੱਤਾ ਗਿਆ ਸੀ ਪ੍ਰੰਤੂ ਮਹੀਨਾ ਬੀਤ ਜਾਣ ਤੇ ਵੀ ਮੀਟਿੰਗ ਨਹੀਂ ਹੋਈ ਦੂਜੇ ਪਾਸੇ ਮੌਜੂਦਾ ਸਰਕਾਰ ਵਲੋਂ ਜਾਰੀ ਬਿਆਨ ਦੇ ਉਲਟ ਪਨਬੱਸ ਵਿੱਚ ਆਊਟਸੋਰਸਿੰਗ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੀ ਆਰ ਟੀ ਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾ ਨੂੰ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦਾ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ। 12—14 ਘੰਟੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਮਹੀਨਾ ਮਹੀਨਾ ਲੇਟ ਅਤੇ ਸੰਘਰਸ਼ ਕਰਕੇ ਤਨਖ਼ਾਹ ਲੈਣੀ ਪੈਂਦੀ ਹੈ। ਰਮਨਦੀਪ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀ ਮੰਗ ਹੈ ਕਿ ਸਾਨੂੰ ਪਨਬੱਸ ਵਿੱਚ ਹੀ ਸਰਵਿਸ ਰੂਲ ਲਾਗੂ ਕਰਕੇ ਪੱਕੇ ਕੀਤਾ ਜਾਵੇ ਅਤੇ  ਪੀ ਆਰ ਟੀ ਸੀ ਦੇ ਮੁਲਾਜ਼ਮਾਂ ਨੂੰ ਪੀ ਆਰ ਟੀ ਸੀ ਵਿੱਚ ਹੀ ਪੱਕਾ ਕਰਨਾ ਹੈ ਇਸ ਨਾਲ ਸਰਕਾਰੀ ਖਜ਼ਾਨੇ ਨੂੰ ਕੋਈ ਵਿੱਤੀ ਨੁਕਸਾਨ ਨਹੀਂ ਹੈ ਪ੍ਰੰਤੂ ਸਰਕਾਰ ਇਹਨਾਂ ਮੁਲਾਜ਼ਮਾਂ ਦੀ ਇਸ ਮੰਗ ਨੂੰ ਵੀ ਪੂਰਾ ਕਰਨ ਤੋ ਭੱਜ ਰਹੀ ਹੈ । ਸੈਕਟਰੀ ਜਸਵਿੰਦਰ ਸਿੰਘ, ਜਸਪਾਲ ਸਿੰਘ, ਦੀਪਕਪਲ ਸਿੰਘ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਗਏ ਸਨ ਪ੍ਰੰਤੂ ਸਰਕਾਰ ਦੇ ਇਹਨਾਂ ਦਾਅਵਿਆਂ ਦੀ ਫੂਕ 3 ਮਹੀਨਿਆਂ ਵਿੱਚ ਹੀ ਨਿਕਲਦੀ ਨਜ਼ਰ ਆਉਂਦੀ ਹੈ। ਯੂਨੀਅਨ ਵਲੋਂ ਸਮੇਂ ਸਮੇਂ ਤੇ ਵਿਭਾਗ ਨੂੰ ਬਚਾਉਣ ਲਈ ਅਤੇ ਹੱਕੀ ਮੰਗਾਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ, ਸੰਘਰਸ਼ਾਂ ਦੋਰਾਨ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨਾ,ਅਤੇ ਬਿਨਾਂ ਸ਼ਰਤ ਡਿਊਟੀ ਪਾਇਆ ਜਾਵੇ, ਤਨਖ਼ਾਹ ਵਾਧਾ ਸਾਰੇ ਮੁਲਾਜ਼ਮਾਂ ਨੂੰ ਬਰਾਬਰ ਦੇਣ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ, ਠੇਕੇਦਾਰੀ ਸਿਸਟਮ ਤੇ ਭਰਤੀ ਬੰਦ ਕਰਨ ਅਤੇ ਅਡਵਾਂਸ ਬੁੱਕਰ ਤੇ ਤਨਖਾਹ ਦਾ ਵਾਧਾ ਲਾਗੂ ਕਰਨਾ ਅਤੇ ਵਰਕਸ਼ਾਪ ਦੀ ਮੰਗ ਸਕਿਲੱਡ ਤੋਂ ਹਾਈ ਸਕਿਲੱਡ ਲਾਗੂ ਕਰਨਾ ਆਦਿ ਮੰਗਾਂ ਤੇ ਮੌਜੂਦਾ ਸਰਕਾਰ ਅਤੇ ਅਫਸਰਾਂ ਦੇ ਰਵਈਏ ਨੂੰ ਦੇਖਦਿਆਂ ਹੋਈਆਂ ਤਿੱਖੇ ਐਕਸ਼ਨ ਕਰਨੇ ਪੈਣਗੇ। ਗੇਟ ਰੈਲੀ ਤੇ ਪਹੁੰਚੇ ਰਿਪੋਰਟਾਂ ਦੀਆਂ ਨਜਾਇਜ਼ ਕੰਡੀਸ਼ਨਾ ਲਗਾ ਕੇ ਕੱਢੇ ਮੁਲਾਜ਼ਮਾਂ ਨੇ ਕਿਹਾ ਕਿ ਨਜਾਇਜ਼ ਕੰਡੀਸ਼ਨਾ ਤWੰਤ ਰੱਦ ਕੀਤੀਆਂ ਜਾਣ ਅਤੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ ਜਿਸ ਨਾਲ ਜੁਰਮਾਨੇ ਦੇ ਰੂਪ ਵਿੱਚ ਲੱਖਾਂ Wਪਏ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਹੋਵੇਗਾ ਅਤੇ ਪੁਰਾਣੇ ਮੁਲਾਜ਼ਮਾਂ ਨੂੰ ਰੋਜ਼ਗਾਰ ਮਿਲੇਗਾ ਪੰਜਾਬ ਰੋਡਵੇਜ਼ ਤੇ ਪੀ ਆਰ ਟੀ ਸੀ ਦੇ ਵਰਕਰਾਂ ਨਾਲ ਮਿਲ ਕੇ ਮੋਢੇ ਨਾਲ ਮੋਢਾ ਲਾ ਕੇ ਉਲੀਕੇ ਪ੍ਰੋਗਰਾਮ ਵਿੱਚ ਬਰਾਬਰ ਸਾਥ ਦੇ ਕੇ ਸੰਘਰਸ਼ ਕਰਨ ਦਾ ਭਰੋਸਾ ਦਿੱਤਾਂ।

Post a Comment

Previous Post Next Post