ਬੋਹਾ 12 ਜਲਾਈ(ਅਮਨ ਮਹਿਤਾ) :- ਸਿਵਲ ਹਸਪਤਾਲ ਮਾਨਸਾ ਵੱਲੋਂ ਬੱਚਤ ਭਵਨ ਵਿਖੇ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਕਰਵਾਏ ਗਏ ।ਜਿਲ੍ਹਾ ਪੱਧਰੀ ਸਮਾਗਮਾਂ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਮਾਨਸਾ ਜਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ (ਆਈ.ਏ.ਐਸ.) ਵੱਲੋਂ ਖੇਤਰ ਦੀ ਸਮਾਜਸੇਵੀ ਸੰਸਥਾ ਬੇਗਮਪੁਰਾ ਵੈਲਫੇਅਰ ਸੁਸਾਇਟੀ ਆਲਮਪੁਰ ਮੰਦਰਾਂ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਦੇ ਕਾਰਜਾਂ ਅਤੇ ਨਿਸੁਆਰਥ ਸੇਵਾਂਵਾਂ ਬਦਲੇ ਸੁਸਾਇਟੀ ਦੇ ਪ੍ਰਧਾਨ ਤਰਸੇਮ ਮੰਦਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਖੂਨਦਾਨ ਦੇ ਸਬੰਧ ਵਿੱਚ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਜ਼ਿਲ੍ਹਾ ਮਾਨਸਾ ਦੀਆਂ ਐਨ.ਜੀ.ਓ ਵਿਸ਼ੇਸ ਕਰਕੇ ਨੌਜਵਾਨ ਖੂਨਦਾਨ ਦੇ ਨੇਕ ਕਾਰਜ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਜੋ ਕਿ ਸਹੀ ਅਰਥਾਂ ਵਿੱਚ ਸੱਚੀ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਲਈ ਸਮਰਪਿਤ ਹੋਣਾ ਚਾਹੀਦਾ ਹੈ ਜਿਸਦੇ ਲਈ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਵਧਾਈ ਦੀਆਂ ਹੱਕਦਾਰ ਹਨ, ਜੋ ਖੂਨਦਾਨ ਦੇ ਨੇਕ ਕਾਰਜ਼ ’ਚ ਆਪਣਾ ਯੋਗਦਾਨ ਪਾ ਰਹੀਆ ਹਨ। ਉਨ੍ਹਾਂ ਵੱਖ-ਵੱਖ ਸਮਾਜ ਸੇਵਾ ’ਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨ ਕਰਨ ’ਤੇ ਖੁਸ਼ੀ ਪ੍ਰਗਟਾਈ ਅਤੇ ਭਵਿੱਖ ਅੰਦਰ ਅਜਿਹੇ ਨੇਕ ਕੰਮਾਂ ’ਚ ਵੱਧ ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ।ਇਸ ਮੌਕੇ ਸਿਹਤ ਵਿਭਾਗ ਵੱਲੋਂ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਆਏ ਅਧਿਕਾਰੀਆਂ ਨੂੰ ਮਨੁੱਖੀ ਜਿੰਦਗੀ ਬਚਾਉਣ ਲਈ ਲੋੜ ਪੈਣ ’ਤੇ ਖੂਨਦਾਨ ਲਈ ਮੋਹਰੀ ਰੋਲ ਨਿਭਾਉਣ ਦਾ ਪਾਉਣ ਦਿਵਾਇਆ ਗਿਆ।ਇਸ ਮੌਕੇ ਇਸ ਮੌਕੇ ਸਿਵਲ ਸਰਜਨ ਡਾ. ਜਸਵਿੰਦਰ ਸਿੰਘ, ਡਾ.ਰੂਬੀ ਐਸ.ਐਮ.ਓ.ਮਾਨਸਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਅਵਤਾਰ ਸਿੰਘ,ਬਲੱਡ ਬੈਂਕ ਦੇ ਇੰਚਾਰਜ ਡਾ.ਬਾਬੀਤਾ,ਅਮਨਦੀਪ ਸਿੰਘ ਅਤੇ ਮੈਡਮ ਸੁਨੈਣਾ ਤੋਂ ਇਲਾਵਾ ਹੋਰ ਵੀ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਮੌਜੂਦ ਸਨ।
Post a Comment