ਬੁਢਲਾਡਾ 8 ਜੁਲਾਈ (ਪੰਕਜ ਸਰਦਾਨਾ) ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਈ ਟੀ ਟੀ ਅਧਿਆਪਕ 6635 ਦੇ ਚੁਣੇ ਗਏ ਅਧਿਆਪਕਾਂ ਨੂੰ ਵੱਖ ਵੱਖ ਜਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ। ਬੁਢਲਾਡਾ ਵਿਭਾਗ ਸਭਾ ਹਲਕੇ ਨਾਲ ਸੰਬੰਧਤ ਬਹੁ ਗਿਣਤੀ ਚੁਣੇ ਗਏ ਅਧਿਆਪਕਾਂ ਨੂੰ ਲੁਧਿਆਣਾ ਜਿਲ੍ਹੇ ਦੇ ਜਿਲ੍ਹਾ ਸਿੱਖਿਆ ਅਫਸਰ ਐਲਮੈਂਟਰੀ ਲੁਧਿਆਣਾ ਜਸਵਿੰਦਰ ਕੌਂਰ ਵੱਲੋਂ ਦਿੱਤੇ ਗਏ। ਇਸ ਮੋਕੇ ਤੇ ਉਨ੍ਹਾਂ ਚੁਣੇ ਗਏ ਅਧਿਆਪਕਾਂ ਦੀ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕ ਬੱਚੇ ਲਈ ਸਿੱਖਿਆ ਦੀ ਪਹਿਲੀ ਪੌੜੀ ਹੁੰਦਾ ਹੈ। ਅਧਿਆਪਕ ਹੀ ਬੱਚਿਆਂ ਨੂੰ ਚੰਗੇ ਆਚਰਨ, ਅਨੁਸ਼ਾਸ਼ਨ ਵਿੱਚ ਰਹਿਣਾ ਸਿਖਾਉਂਦਾ ਹੈ। ਇਸ ਮੌਕੇ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜਰ ਸਨ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਨਵਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਜਵਲ ਭਵਿੱਖ ਦੀ ਕਾਮਨਾ ਕੀਤੀ।

Post a Comment