ਬੁਢਲਾਡਾ 8 ਜੁਲਾਈ (ਪੰਕਜ ਸਰਦਾਨਾ ) ਮੈਰੀਟੋਰੀਅਸ ਸਕੂਲ ਦੇ ਦਾਖਲਿਆਂ ਵਿੱਚ ਪਿੰਡ ਮੰਢਾਲੀ ਦੇ ਸਰਕਾਰੀ ਹਾਈ ਸਕੂਲ ਦੀਆਂ 13 ਲੜਕੀਆਂ ਅਤੇ 2 ਲੜਕਿਆਂ ਨੇ ਬਾਜੀ ਮਾਰੀ। ਇਲਾਕੇ ਅੰਦਰ ਖੁਸ਼ੀ ਦਾ ਮਾਹੌਲ ਅਤੇ ਜਸ਼ਨ ਮਨਾਏ ਜਾ ਰਹੇ ਹਨ। ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦੇ ਦਾਖ਼ਲੇ ਦੀ ਪ੍ਰੀਖਿਆ ਪਾਸ ਕੀਤੀ ਹੈ। ਮੈਰੀਟੋਰੀਅਸ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਵਿਚ ਹੁਸਨਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਗਗਨਦੀਪ ਕੌਰ, ਖੁਸ਼ਦੀਪ ਸਿੰਘ, ਜਸ਼ਨਦੀਪ ਕੌਰ, ਜਸ਼ਨਦੀਪ ਕੌਰ, ਨਵਜੋਤ ਸਿੰਘ, ਰਮਨਦੀਪ ਕੌਰ, ਗੁਰਪ੍ਰੀਤ ਕੌਰ, ਪ੍ਰਭਜੋਤ ਕੌਰ, ਸੁਮਨਪ੍ਰੀਤ ਕੌਰ, ਸੁਮਨਪ੍ਰੀਤ ਕੌਰ, ਨਵਜੋਤ ਕੌਰ, ਗੁਰਵਿੰਦਰ ਕੌਰ, ਜਸਪ੍ਰੀਤ ਕੌਰ ਸ਼ਾਮਲ ਹਨ। ਹੁਣ ਇਹ ਵਿਦਿਆਰਥੀ ਮੈਰੀਟੋਰੀਅਸ ਸਕੂਲਾਂ ਵਿੱਚ ਮੈਡੀਕਲ, ਨਾਨ ਮੈਡੀਕਲ, ਆਰਟਸ ਅਤੇ ਕਾਮਰਸ ਦੀ ਪੜ੍ਹਾਈ ਮੁਫ਼ਤ ਪ੍ਰਾਪਤ ਕਰਨਗੇ। ਇਨ੍ਹਾਂ ਵਿਦਿਆਰਥੀਆਂ ਵਿੱਚ ਸ਼ਾਮਿਲ 7 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚੋਂ ਵੀ 90# ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਹਨ। ਐੱਸ.ਐੱਮ.ਸੀ. ਚੇਅਰਮੈਨ ਤਰਸੇਮ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਹੈੱਡਮਾਸਟਰ ਹਰਪ੍ਰੀਤ ਸਿੰਘ ਜੱਸਲ ਆਉਣ ਨਾਲ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ, ਵਿੱਦਿਅਕ ਅਤੇ ਹੋਰ ਖੇਤਰਾਂ ਵਿੱਚ ਮੱਲਾਂ ਮਾਰੀਆਂ ਹਨ। ਮੈਰੀਟੋਰੀਅਸ ਸਕੂਲ ਵਿੱਚ 15 ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੀ ਮਿਹਨਤ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਸਮੂਹ ਸਟਾਫ਼ ਅਤੇ ਵਿਦਿਆਰਥੀ ਨੂੰ ਇਸ ਕਾਮਯਾਬੀ ਲਈ ਵਧਾਈ ਦਿੱਤੀ।
ਫੋਟੋ : ਬੁਢਲਾਡਾ — ਮੈਰੀਟੋਰੀਅਸ ਸਕੂਲਾਂ ਦੇ ਦਾਖ਼ਲੇ ਚ ਬਾਜੀ ਮਾਰਨ ਵਾਲੇ ਵਿਦਿਆਰਥੀ।
Post a Comment