ਬੋਹਾ 14 ਜੁਲਾਈ (ਪੰਕਜ ਸਰਦਾਨਾ) ਇੱਥੋ ਨੇੜਲੇ ਪਿੰਡ ਰਿਉਂਦ ਕਲਾਂ ਦੇ ਸਰਕਾਰੀ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਅੱਠਵੀਂ, ਦਸਵੀਂ, ਬਾਰ੍ਹਵੀਂ ਜਮਾਤ ਵਿੱਚੋਂ ਅਵੱਲ ਆਉਣ ਵਾਲੇ ਵਿਦਿਆਰੀਆਂ ਨੂੰ ਸਨਮਾਨਿਤ ਕਰਦਿਆਂ ਲ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਮਾਗਮ ਦੀ ਸ਼ੁਰੂਆਤ ਸੰਚਾਲਕ ਮੈਡਮ ਮਨਪ੍ਰੀਤ ਕੌਰ ਦੇ ਸ਼ਬਦਾਂ ਨਾਲ ਹੋਈ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਰਪੰਚ ਸੁਖਦੇਵ ਸਿੰਘ ਤੇ ਸਕੂਲ ਕਮੇਟੀ ਦੇ ਚੇਅਰਮੈਨ ਹਰਕੇਸ਼ ਸਿੰਘ, ਸਾਬਕਾ ਚੇਅਰਮੈਨ ਜਸਵੀਰ ਸਿੰਘ ਤੇ ਜਗਪਾਲ ਸਿੰਘ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਹੋਰ ਵੱਡੀਆ ਪ੍ਰਾਪਤੀਆ ਹਾਸਿਲ ਕਰਨ ਲਈ ਨਵਾਂ ਉਤਸ਼ਾਹ ਪੈਦਾ ਕਰਦੇ ਹਨ । ਉਹਨਾਂ ਅਵੱਲ ਰਹਿਣ ਵਾਲੇ ਵਿਦਿਆਰਥੀਆਂ, ਉਹਨਾਂ ਦੇ ਮਾਤਾ—ਪਿਤਾ ਤੇ ਅਧਿਆਪਕਾਂ ਨੂੰ ਵਧਾਈ ਵੀ ਦਿੱਤੀ। ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਕੂਲ ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਕੂਲ ਆਪਣੇ ਵਿਦਿਆਰਥੀਆਂ ਅੰਦਰਲੀ ਪ੍ਰਤਿਭਾ ਦੇ ਵਿਕਾਸ ਲਈ ਲਗਾਤਾਰ ਯਤਨ ਕਰਦੇ ਰਹੇਗਾ। ਇਸ ਸਮੇਂ ਬਾਰ੍ਹਵੀਂ ਜਮਾਤ ਵਿੱਚੋਂ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਜਸ਼ਨਪ੍ਰੀਤ ਕੌਰ ਗੁਰਸ਼ਰਨ ਕੌਰ ਤੇ ਨੀਤੂ ਕੌਰ ਨੂੰ, ਦਸਵੀਂ ਵਿੱਚੋਂ ਜਸ਼ਨਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ ਤੇ ਰਹਿਮਤ ਸਿੰਘ ਤੇ ਹਰਮਨ ਕੌਰ ਨੂੰ, ਅੱਠਵੀਂ ਜਮਾਤ ਵਿੱਚੋਂ ਅਮਨਦੀਪ ਕੌਰ, ਖੁਸ਼ਪਾਲ ਕੌਰ ਤੇ ਦਿਲਸ਼ਾਨ ਸਿੰਘ ਨੂੰ ਸਨਮਾਨ ਚਿਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਮੈਰੀਟੋਰੀਅਸ ਤੇ ਨਵੋਦਿਆ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
Post a Comment