ਬੋਹਾ 16 ਜੁਲਾਈ (ਪੰਕਜ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਤੇ ਡੂੰਘੇ ਹੁੰਦੇ ਜਾ ਰਹੇ ਧਰਤੀ ਹੇਠਲੇ ਪਾਣੀ ਬਾਰੇ ਵਿਚਾਰ ਚਰਚਾ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਸਨ। ਆਪਣੇ ਸੰਬੋਧਨ ਵਿਚ ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਲਈ ਗੰਭੀਰ ਉਪਰਾਲੇ ਕਰ ਰਹੀ ਹੈ। ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਦੇ ਮੌਕੇ ‘ਤੇ ਸਾਰੇ ਪੰਜਾਬ ਵਿਚ ਵੱਡੇ ਪੱਧਰ ਤੇ ਛਾਂਦਾਰ ਬੂਟੇ ਲਾਏ ਜਾਣਗੇ। ਉਨ੍ਹਾਂ ਕਿ ਪੰਜਾਬ ਨੂੰ ਹਰਿਆ ਭਰਿਆਂ ਰੱਖਣ , ਇਸਦੀ ਧਰਤੀ ਹੇਠਲਾ ਪਾਣੀ ਬਚਾਉਣ ਲਈ ਪੰਜਾਬ ਸਰਕਾਰ ਦ੍ਰਿੜ ਸੰਕਲਪ ਤੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਨੇਕ ਕਾਰਜ਼ ਵਿਚ ਸਰਕਾਰ ਦਾ ਸਾਥ ਦੇਵੇ । ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਨਾਲ ਹੀ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਰਬਾਦ ਹੋਣ ਤੋਂ ਬਚਾ ਸਕਦੇ ਹਾਂ। ਉਨ੍ਹਾ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸਨ ਵਾਤਾਵਰਣ ਨੂੰ ਬਚਾਉਣ ਲਈ ਜੱਥੇਬੰਦਕ ਤੌਰ ‘ਤੇ ਆਪਣਾ ਯੋਗਦਾਨ ਲਗਾਤਾਰ ਪਾਉਂਦੀ ਰਹੇਗੀ।
Post a Comment