ਬੁਢਲਾਡਾ-16 ਅਗੱਸਤ ( ਸਰਦਾਨਾ )ਨਗਰ ਸੁਧਾਰ ਸਭਾ ਬੁਢਲਾਡਾ ਵੱਲੋਂ ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰੇਗੰਢ ਸਥਾਨਕ ਅਨਾਜ ਮੰਡੀ ਵਿਖੇ ਮਨਾਈ ਗਈ। ਇਸ ਮੌਕੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਉਪਰੰਤ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਦੌਰਾਨ ਸ਼ਹੀਦ ਹੋਏ ਦੇਸ਼ ਭਗਤਾਂ ਨੂੰ ਸਰਧਾਂਜਲੀ ਭੇਟ ਕੀਤੀ ਅਤੇ ਅਨੇਕਾਂ ਦੇਸ਼ ਭਗਤਾਂ ਦੀਆਂ ਜੇਲਾਂ , ਕਾਲੇ ਪਾਣੀ , ਅੰਡਰ ਗਰਾਉਂਡ , ਤਸੱਦਦਾਂ ਆਦਿ ਘਾਲਣਾਵਾਂ ਨੂੰ ਯਾਦ ਕੀਤਾ। ਇਸ ਮੌਕੇ ਲੱਡੂ ਵੀ ਵੰਡੇ ਗਏ।
ਇਸ ਮੌਕੇ ਨਗਰ ਸੁਧਾਰ ਸਭਾ ਦੇ ਸੀਨੀਅਰ ਆਗੂਆਂ ਐਡਵੋਕੇਟ ਸਵਰਨਜੀਤ ਸਿੰਘ ਦਲਿਓ , ਪ੍ਰੇਮ ਸਿੰਘ ਦੋਦੜਾ ਅਤੇ ਵਿਸ਼ਾਲ ਰਿਸ਼ੀ ਨੇ ਕਿਹਾ ਕਿ ਆਜ਼ਾਦੀ ਦੀ ਪੌਣੀ ਸਦੀ ਬੀਤਣ ਦੇ ਬਾਵਜੂਦ ਜਨਤਾ ਪੀਣ ਦੇ ਪਾਣੀ , ਗੰਦੇ ਪਾਣੀ ਦੀ ਨਿਕਾਸੀ , ਸਾਫ਼ ਸਫਾਈ ਸਮੇਤ ਸਿੱਖਿਆ , ਸਿਹਤ ਸਹੂਲਤਾਂ ਨੂੰ ਤਰਸ ਰਹੀ ਹੈ।
ਆਗੂਆਂ ਨੇ ਜਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਬੁਢਲਾਡਾ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕੀਤੀਆਂ ਜਾਣ।
Post a Comment