ਬੁਢਲਾਡਾ 16 ਅਗਸਤ (ਸਰਦਾਨਾ) ਸਥਾਨਕ ਸਬ ਡਵੀਜ਼ਨ ਪੱਧਰ ਤੇ ਅਜਾਦੀ ਦੇ 75ਵੀਂ ਵਰ੍ਹੇ ਗੰਢ ਦਾ ਸਮਾਗਮ ਸਥਾਨਕ ਤਹਿਸੀਲ ਦੇ ਵਿਹੜੇ ਚ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਐਸ ਡੀ ਐਮ ਬੁਢਲਾਡਾ ਪ੍ਰੋਮਦ ਸਿੰਗਲਾ ਨੇ ਅਦਾ ਕੀਤੀ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡੀ ਐਸ ਪੀ ਅਮਰਜੀਤ ਸਿੰਘ ਆਦਿ ਹਾਜਰ ਸਨ। ਇਸ ਮੌਕੇ ਤੇ ਬੋਲਦਿਆਂ ਐਸ ਡੀ ਐਮ ਨੇ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਅਜਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜਿਆਦਾ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਜਿੱਥੇ ਬਿਜਲੀ, ਖੇਤੀਬਾੜੀ, ਸਿੱਖਿਆ, ਕਾਨੂੰਨ ਵਿਵਸਥਾ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿਹਤ ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ। ਉਥੇ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾ ਰਹੀ ਹੈ। ਇਸ ਮੌਕੇ ਤੇ ਅਜਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵੀ ਸਨਮਾਣਿਤ ਕੀਤਾ ਗਿਆ। ਇਸ ਮੌਕੇ ਤੇ ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਦੀਪ ਸੋਨੀ ਸਮੇਤ ਕੌਂਸਲਰ ਮੌਜੂਦ ਸਨ। 
ਫੋਟੋ : ਬੁਢਲਾਡਾ — ਸਬ ਡਵੀਜਨ ਪੱਧਰ ਤੇ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ.

Post a Comment

Previous Post Next Post