ਬੁਢਲਾਡਾ 14 ਅਗਸਤ (ਸਰਦਾਨਾ) ਪੰਜਾਬ ਰੋਡਵੇਜ਼ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਤਿੰਨ ਰੋਜ਼ਾ ਹੜਤਾਲ ਸਵੇਰੇ ਪਹਿਲੇ ਸਮਾਂ ਤੋਂ ਸ਼ੁਰੂ ਹੋ ਗਈ। ਪੰਜਾਬ ਅੰਦਰ 27 ਡਿਪੂਆਂ ਦੇ ਗੇਟਾਂ ਅੱਗੇ ਲਗਭੱਗ 8000 ਕੱਚੇ ਮੁਲਾਜ਼ਮ ਧਰਨੇ ਤੇ ਬੈਠ ਗਏ। ਸਥਾਨਕ ਡਿੱਪੂ ਦੇ ਗੇਟ ਅੱਗੇ ਧਰਨੇ ਦੌਰਾਨ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ ਇਸ ਮੌਕੇ ਬੋਲਦਿਆਂ ਸੂਬਾ ਸਹਾਇਕ ਕੈਸ਼ੀਅਰ ਰਮਨਦੀਪ ਸਿੰਘ, ਡੀਪੂ ਪ੍ਰਧਾਨ  ਗੁਰਸੇਵਕ ਸਿੰਘ ਸੰਧੂ, ਸੈਕਟਰੀ ਜਸਵਿੰਦਰ ਸਿੰਘ ਲਾਲੀ, ਚੇਅਰਮੈਨ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰੀ ਵਿਭਾਗਾਂ ਨੂੰ ਬਚਾਉਣ ਅਤੇ ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਟਰਾਂਸਪੋਰਟ ਮਾਫੀਆ ਖਤਮ ਕਰਨ ਸਮੇਤ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣ ਦੀ ਗੱਲ ਕਰਦੀ ਸੀ ਪ੍ਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਆਪਣੇ ਨਿਸ਼ਾਨੇ ਤੋਂ ਸਰਕਾਰ ਭੜਕ ਗਈ ਹੈ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ 7 ਦਿਨ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ 2 ਤੋਂ ਢਾਈ ਮਹੀਨੇ ਬੀਤ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਕੱਢਿਆ ਗਿਆ ਜਿਸ ਦੇ ਰੋਸ ਵਜੋਂ ਹੜਤਾਲ ਰੱਖੀ ਗਈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਨੋਕਰੀ ਤੋਂ ਕੰਡੀਸ਼ਨਾ ਲਗਾ ਕੇ ਕੱਢਿਆ ਜਾ ਰਿਹਾ ਹੈ ਆਮ ਆਦਮੀ ਪਾਰਟੀ ਨੇ ਨੋਕਰੀ ਦੇਣ ਦੀ ਬਜਾਏ ਨੋਕਰੀਆ ਖੋਹੀਆਂ ਜਾ ਰਹੀਆਂ ਹਨ। ਬੇਸ਼ੱਕ ਸਰਕਾਰ ਨੂੰ ਬਣੇ ਬਹੁਤ ਘੱਟ ਸਮਾਂ ਹੋਈਆਂ ਹੈ ਪ੍ਰੰਤੂ ਘੱਟ ਸਮੇਂ ਵਿੱਚ ਹੀ ਸਰਕਾਰ ਦੀਆਂ ਵਿਭਾਗਾਂ ਦਾ ਨਿੱਜੀਕਰਨ ਕਰਨ ਦੀਆਂ ਨੀਤੀਆਂ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਪੀ ਆਰ ਟੀ ਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫਾ ਦੇਣ ਦੀ ਨੀਤੀ ਸਾਹਮਣੇ ਆਈ ਹੈ ਇਸ ਲਈ ਯੂਨੀਅਨ ਨੂੰ ਆਪਣੇ ਮਹਿਕਮੇ ਨੂੰ ਬਚਾਉਣ ਲਈ ਅਤੇ ਹੱਕੀ ਮੰਗਾਂ ਦਾ ਹੱਲ ਕਰਨ ਲਈ ਮਜਬੂਰ ਹੋ ਕੇ 15 ਅਗਸਤ ਨੂੰ ਗੁਲਾਮੀ ਦਿਵਸ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।ਵਾਈਸ ਪ੍ਰਧਾਨ ਰਾਜਵੀਰ ਸਿੰਘ,ਵਾਈਸ ਚੇਅਰਮੈਨ ਸੁਰਜੀਤ ਸਿੰਘ ਨੇ ਕਿਹਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰੀ ਬੱਸਾਂ ਚਲਾਉਣ ਵਾਲੇ ਕੱਚੇ ਮੁਲਾਜ਼ਮਾਂ ਨੂੰ ਠੇਕੇਦਾਰੀ ਸਿਸਟਮ ਦੇ ਗੁਲਾਮ ਹੋਣ ਦਾ ਅਹਿਸਾਸ ਦਵਾਇਆ ਹੈ ਅਤੇ ਠੇਕੇਦਾਰੀ ਸਿਸਟਮ ਆਊਟਸੋਰਸਿੰਗ ਦੀ ਭਰਤੀ ਕੱਢੀ ਹੈ ਆਗੂਆਂ ਨੇ ਕਿਹਾ ਕਿ ਭਗਤ ਸਿੰਘ ਦੀ ਸੋਚ ਇਹ ਨਹੀਂ ਸੀ ਕਿ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾਵੇ ਆਊਟਸੋਰਸਿੰਗ ਦੀ ਭਰਤੀ ਕਰਕੇ ਨੋਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਕੱਲ ਨੂੰ ਪੂਰੇ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਲੋਂ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਨੂੰ ਆਪਣੀ ਗੁਲਾਮੀ ਦੂਰ ਕਰਨ ਲਈ ਇਕੱਠੇ ਹੋ ਕੇ ਸਵਾਲ ਪੁੱਛੇ ਜਾਣਗੇ ਅਤੇ ਹਰ ਤਰ੍ਹਾਂ ਦਾ ਤਿਖਾ ਸੰਘਰਸ਼ ਕੀਤਾ ਜਾਵੇਗਾ ਅਤੇ ਜੇਕਰ ਸਰਕਾਰ ਨੇ ਕੋਈ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਸਮੇਂ ਵਿੱਚ ਹੜਤਾਲ ਅਣਮਿੱਥੇ ਸਮੇਂ ਲਈ ਜਾ ਹੋਰ ਵੀ ਤਿੱਖੇ ਸੰਘਰਸ਼ ਕਰਨ ਲਈ ਯੂਨੀਅਨ ਮਜਬੂਰ ਹੋਵੇਗੀ।
ਫੋਟੋ : ਬੁਢਲਾਡਾ — ਡਿੱਪੂ ਦੇ ਗੇਟ ਅੱਗੇ ਤਿੰਨ ਰੋਜਾ ਹੜਤਾਲ ਤੇ ਬੈਠੇ ਪਨਬੱਸ—ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ

Post a Comment

Previous Post Next Post